ਆਮ ਆਦਮੀ ਪਾਰਟੀ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਜਲੰਧਰ ਜ਼ਿਮਨੀ ਚੋਣ ਦੇ ਇੰਚਾਰਜ ਦੀ ਜ਼ਿੰਮੇਵਾਰੀ ਸੌਂਪੀ
ਪੰਜਾਬ ਵਿੱਚ ਜਲੰਧਰ ਜਿਮਨੀ ਚੋਣ (Jalandhar By-Election) ਨੂੰ ਲੈ ਕੇ ਸਿਆਸਤ ਪੂਰੀ ਤਰ੍ਹਾਂ ਭਖ ਗਈ ਹੈ,ਆਮ ਆਦਮੀ ਪਾਰਟੀ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਜਲੰਧਰ ਜ਼ਿਮਨੀ ਚੋਣ ਦੇ ਇੰਚਾਰਜ ਦੀ ਜ਼ਿੰਮੇਵਾਰੀ ਸੌਂਪੀ ਹੈ,,ਜਿਸ ਦੀ ਜਾਣਕਾਰੀ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਸਾਂਝੀ ਕੀਤੀ ਹੈ ਅਤੇ ਨਾਲ ਹੀ ਵਿੱਤ ਮੰਤਰੀ ਚੀਮਾ ਨੂੰ ਸ਼ੁਭਕਾਮਨਾਵਾਂ ਵੀ ਦਿੱਤੀਆਂ,ਜ਼ਿਕਰਯੋਗ ਹੈ ਕਿ ਬੀਤੇ ਦਿਨ ਹੀ ਆਮ ਆਦਮੀ ਪਾਰਟੀ ਨੇ ਜਲੰਧਰ ਜ਼ਿਮਨੀ ਚੋਣ ਲਈ ਸੁਸ਼ੀਲ ਕੁਮਾਰ ਰਿੰਕੂ ਨੂੰ ਉਮੀਦਵਾਰ ਚਿਹਰਾ ਐਲਾਨਿਆ ਹੈ,ਜੋ ਕਿ ਬੀਤੇ ਦਿਨੀਂ ਹੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਹਨ।
add a comment