Uncategorized

ਗੁਰਮਿਤ ਸਮਰ ਕੈਂਪ ਪਿੰਡ ਬੱਪੀਆਣਾ ਦੇ ਬੱਚਿਆਂ ਨੂੰ ਕੀਤਾ ਸਨਮਾਨਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ,ਸ਼੍ਰੀ ਅੰਮ੍ਰਿਤਸਰ ਸਾਹਿਬ ਜੀ ਦਾ ਉੱਤਮ ਉਪਰਾਲਾ – ਗ੍ਰੰਥੀ ਤਰਸਪਾਲ ਸਿੰਘ


ਬੁਢਲਾਡਾ (ਦਵਿੰਦਰ ਸਿੰਘ ਕੋਹਲੀ) :- ਧਰਮ ਪ੍ਰਚਾਰ ਕਮੇਟੀ ਵੱਲੋਂ ਹਲਕਾ ਜੋਗਾ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਸ੍ਰ ਗੁਰਪ੍ਰੀਤ ਸਿੰਘ ਝੱਬਰ ਦੀ ਅਗਵਾਈ ਵਿੱਚ ਹਲਕੇ ਦੇ 54 ਪਿੰਡਾਂ ਵਿੱਚ ਗਰਮੀ ਦੀਆਂ ਛੁੱਟੀਆਂ ਦੌਰਾਨ ਜੂਨ ਦੇ ਮਹੀਨੇ ਬੱਚਿਆਂ ਦੇ ਗੁਰਮਤਿ ਸਿਖਲਾਈ ਕੈਂਪ ਲਗਾਏ ਗਏ। ਜਿਸ ਵਿੱਚ ਤਕਰੀਬਨ 3200 ਬੱਚੇ ਨੇ ਭਾਗ ਲਿਆ। ਬੱਚਿਆਂ ਨੂੰ ਸਨਮਾਨਿਤ ਕਰਨ ਲਈ 29 ਜੂਨ ਨੂੰ ਗੁਰਦੁਆਰਾ ਸਾਹਿਬ ਭਾਈ ਬਹਿਲੋ ਜੀ ਫਫੜੇ ਭਾਈਕੇ ਵਿਖੇ ਸਨਮਾਨ ਸਮਾਰੋਹ ਮੌਕੇ ਸਨਮਾਨਿਤ ਕੀਤਾ। ਜਿਸ ਵਿਚ ਪਿੰਡ ਬੱਪੀਆਣਾ ਦੇ 55 ਬੱਚਿਆਂ ਨੇ ਭਾਗ ਲਿਆ । ਜਿਸ ਵਿਚ ਏਕਮਸਿਮਰ ਸਿੰਘ ਪੁੱਤਰ ਇੰਦਰਜੀਤ ਸਿੰਘ ਨੇ ਤੀਜਾ ਸਥਾਨ ਹਾਸਿਲ ਕੀਤਾ ਤੇ ਬੱਚੇ ਨੂੰ ਰੈਜਲ ਸਾਇਕਲ ਨਾਲ ਗਿਆਨੀ ਹਰਪ੍ਰੀਤ ਸਿੰਘ ਜੀ ਜਥੇਦਾਰ ਤਖ਼ਤ ਸ੍ਰੀ ਦਮਦਮਾ ਸਾਹਿਬ ਅਤੇ
ਹਲਕਾ ਜੋਗਾ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਸ੍ਰ ਗੁਰਪ੍ਰੀਤ ਸਿੰਘ ਝੱਬਰ ,ਪ੍ਰਚਾਰਕ ਬਸੰਤ ਸਿੰਘ ਸ਼੍ਰੋਮਣੀ ਕਮੇਟੀ ਮੈਂਬਰ ਤੇ ਹੋਰ ਮੋਹਤਬਰਾਂ ਵੱਲੋਂ ਅਵੱਲ ਆਏ ਬੱਚਿਆਂ ਤੇ ਗ੍ਰੰਥੀ ਸਿੰਘਾਂ ਨੂੰ ਸਨਮਾਨਿਤ ਕੀਤਾ ਗਿਆ। ਆਖਿਰ ਵਿਚ ਗ੍ਰੰਥੀ ਤਰਸਪਾਲ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕੇਮਟੀ ਸ਼੍ਰੀ ਅੰਮ੍ਰਿਤਸਰ ਸਾਹਿਬ ਜੀ ਦਾ ਉੱਤਮ ਉਪਰਾਲਾ ਹੈ ਤੇ ਨਾਲ ਹੀ ਧਰਮ ਪ੍ਰਚਾਰ ਕਮੇਟੀ ਦੇ ਹਲਕਾ ਜੋਗਾ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਸ੍ਰ ਗੁਰਪ੍ਰੀਤ ਸਿੰਘ ਝੱਬਰ ਜੀ ਦਾ ਜਿਹੜੇ ਲੰਮੇ ਸਮੇਂ ਤੋਂ ਮਿਹਨਤ ਕਰਦੇ ਆ ਰਹੇ ਹਨ। ਇਸ ਮੌਕੇ ਗੁਰਮੀਤ ਸਿੰਘ ਭੌਰਾ,ਦਲਜੀਤ ਕੌਰ ਸਰਪੰਚ, ਅਮਰੀਕ ਸਿੰਘ ਪ੍ਰਧਾਨ, ਟੀਮ ਬੱਪੀਆਣਾ ਯੂਟਿਊਬ ਚੈਨਲ,ਕੁਲਦੀਪ ਸਿੰਘ, ਹਰਦੇਵ ਸਿੰਘ, ਬਲਵੀਰ ਸਿੰਘ, ਸੁਖਵੰਤ ਸਿੰਘ, ਹਰਦੇਵ ਸਿੰਘ, ਜਗਮੇਲ ਸਿੰਘ, ਅਨਮੋਲ ਸਿੰਘ, ਬੀਨਾ ਰਾਣੀ,ਰੁਪਿੰਦਰ ਕੌਰ, ਗੁਰਵਿੰਦਰ ਸਿੰਘ, ਮੇਜਰ ਸਿੰਘ, ਵਿਨੋਦ ਕੁਮਾਰ, ਦਰਸ਼ਨ ਸਿੰਘ, ਸੰਦੀਪ ਸਿੰਘ, ਗੁਰਪ੍ਰੀਤ ਸਿੰਘ, ਗੁਰਜੀਤ ਸਿੰਘ, ਕੁਲਦੀਪ ਸਿੰਘ ਸਰਪੰਚ, ਵੀਰ ਸਿੰਘ ਪੇਂਡੂ ਵਿਰਸ਼ਾ ਚੈਨਲ ,
‘ਮਾਸਟਰ ਨਿਰਵੈਰ ਸਿੰਘ, ਚਮਕੌਰ ਸਿੰਘ, ਰੁਪਿੰਦਰ ਸਿੰਘ ਪੱਪੀ, ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਬੱਪੀਆਣਾ, ਪ੍ਰਧਾਨ ਅਮਰੀਕ ਸਿੰਘ, ਹਰਪਾਲ ਸਿੰਘ ਖਜ਼ਾਨਚੀ, ਸੁਖਵੀਰ ਸਿੰਘ,ਸੁਖਦੇਵ ਸਿੰਘ, ਹਰਜੀਵਨ ਸਿੰਘ, ਗੁਰਮੀਤ ਸਿੰਘ, ਹਰਪ੍ਰੀਤ ਸਿੰਘ ਹੈਪੀ ਆਦਿ ਦਾ ਕੈਂਪ ਨੂੰ ਸਫਲ ਬਣਾਉਣ ‘ਚ ਵੱਡਮੁਲਾ ਯੋਗਦਾਨ ਰਿਹਾ। ਗੁਰਦੁਆਰਾ ਸਾਹਿਬ ਭਾਈ ਬਹਿਲੋ ਫਫੜੇ ਭਾਈਕੇ ਹਰਦੇਵ ਸਿੰਘ ਬਾਦਲ ਵਲੋਂ ਆਈ ਸੰਗਤਾਂ ਦਾ ਧੰਨਵਾਦ ਕੀਤਾ ਤੇ ਗੁਰੂ ਦਾ ਮਹਾਨ ਲੰਗਰ ਅਟੁੱਟ ਵਰਤਾਇਆ।


Leave a Response