JalandharLudhianaPunjab

ਉਪ ਮੰਡਲ ਮੈਜਿਸਟਰੇਟ ਲੁਧਿਆਣਾ (ਪੱਛਮੀ) ਦੀ ਪ੍ਰਧਾਨਗੀ ਹੇਠ ਨੰਬਰਦਾਰ ਯੂਨੀਅਨ ਨਾਲ ਜ਼ਿਲ੍ਹਾ ਪੱਧਰੀ ਮੀਟਿੰਗ ਆਯੋਜਿਤ


ਲੁਧਿਆਣਾ, 03 ਅਗਸਤ (000) – ਉਪ ਮੰਡਲ ਮੈਜਿਸਟਰੇਟ ਲੁਧਿਆਣਾ (ਪੱਛਮੀ) ਦੀਪਕ ਭਾਟੀਆ ਦੀ ਪ੍ਰਧਾਨਗੀ ਹੇਠ ਨੰਬਰਦਾਰ ਯੂਨੀਅਨ ਨਾਲ ਜ਼ਿਲ੍ਹਾ ਪੱਧਰੀ ਮੀਟਿੰਗ ਦਾ ਆਯੋਜਨ ਹੋਇਆ ਜਿਸ ਵਿੱਚ ਨੰਬਰਦਾਰਾਂ ਨੂੰ ਜ਼ਮੀਨ ਪੱਧਰ ‘ਤੇ ਆ ਰਹੀਆਂ ਮੁਸ਼ਕਿਲਾਂ ਸਬੰਧੀ ਵਿਚਾਰ ਵਟਾਂਦਰੇ ਕੀਤੇ ਗਏ।

ਐਸ.ਡੀ.ਐਮ. ਭਾਟੀਆ ਵੱਲੋਂ ਨੰਬਰਦਾਰ ਯੂਨੀਅਨ ਨੂੰ ਵਿਸ਼ਵਾਸ਼ ਦਿਵਾਇਆ ਗਿਆ ਕਿ ਪ੍ਰਸ਼ਾਸ਼ਨ ਵੱਲੋਂ ਉਨ੍ਹਾਂ ਹਰ ਸੰਭਵ ਸਹਿਯੋਗ ਕੀਤਾ ਜਾਵੇਗਾ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਦੇ ਨਿਪਟਾਰੇ ਸਬੰਧੀ ਸਬ-ਡਵੀਜ਼ਨ ਲੁਧਿਆਣਾ (ਪੱਛਮੀ) ਅਧੀਨ ਆਉਂਦੇ ਨੰਬਰਦਾਰਾਂ ਨਾਲ ਤਿਮਾਹੀ ਮੀਟਿੰਗਾਂ ਕੀਤੀਆਂ ਜਾਣਗੀਆਂ।

ਐਸ.ਡੀ.ਐਮ. ਦੀਪਕ ਭਾਟੀਆ ਨੇ ਦੱਸਿਆ ਕਿ ਨੈਸ਼ਨਲ ਹਾਈਵੇਅ ਅਥਾਰਿਟੀ ਆਫ ਇੰਡੀਆ (ਐਨ.ਐਚ.ਏ.ਆਈ.) ਵੱਲੋਂ ਦਿੱਲੀ-ਕੱਟੜਾ ਐਕਸਪ੍ਰੈਸਵੇਅ ਪ੍ਰੋਜੈਕਟ ਅਧੀਨ ਪਿੰਡ ਛਪਾਰ, ਧੂਰਕੋਟ, ਰੰਗੂਵਾਲ, ਜੁੜਾਹਾ, ਗੁੱਜਰਵਾਲ, ਲੋਹਗੜ੍ਹ, ਬੱਲੋਵਾਲ, ਕਾਲਖ ਅਤੇ ਕੋਟਆਗਾ ਵਿੱਚ ਐਕੂਵਾਇਰ ਕੀਤੇ ਰਕਬੇ ਸਬੰਧੀ ਪਾਈਆਂ ਗਈਆਂ ਉਣਤਾਈਆਂ ਬਾਰੇ ਵੀ ਕਿਸਾਨਾਂ ਨਾਲ ਰਾਬਤਾ ਕਰਨ ਲਈ ਗੱਲਬਾਤ ਕੀਤੀ ਗਈ।

ਇਸ ਤੋਂ ਇਲਾਵਾ, ਆਗਾਮੀ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ (ਐਸਂ.ਜੀ.ਪੀ.ਸੀ.) ਦੀਆਂ ਚੋਣਾਂ ਦੇ ਮੱਦੇਨਜ਼ਰ ਵੋਟਾਂ ਬਣਾਉਣ ਲਈ ਸ਼ਹਿਰੀ ਖੇਤਰ ਦੇ ਵਾਰਡਾਂ ਵਿੱਚ ਲੋਕਾਂ ਨੂੰ ਜਾਗਰੂਕ ਕਰਨ ਅਤੇ ਉਤਸਾਹਿਤ ਕਰਨ ਬਾਰੇ ਵੀ ਚਰਚਾ ਕੀਤੀ ਗਈ। ਉਨ੍ਹਾਂ ਯੋਗ ਵੋਟਰਾਂ ਨੂੰ ਵੀ ਅਪੀਲ ਕੀਤੀ ਕਿ ਉਹ 16 ਸਤੰਬਰ ਤੋਂ ਪਹਿਲਾਂ-ਪਹਿਲਾਂ ਆਪਣੀ ਵੋਟ ਜ਼ਰੂਰ ਬਣਵਾ ਲੈਣ।

ਇਸ ਮੌਕੇ ਨੰਬਰਦਾਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਧਰਮਿੰਦਰ ਸਿੰਘ, ਤਹਿਸੀਲ ਪ੍ਰਧਾਨ ਲੁਧਿਆਣ (ਕੇਂਦਰੀ/ਪੱਛਮੀ) ਰਜਿੰਦਰ ਸਿੰਘ ਗਿੱਲ ਵੀ ਮੌਜੂਦ ਸਨ।


Leave a Response