ਵਿਨੇਸ਼ ਫੋਗਾਟ ਅਤੇ ਬਜਰੰਗ ਪੂਨੀਆ ਕਾਂਗਰਸ ‘ਚ ਸ਼ਾਮਲ
ਹਰਿਆਣਾ ‘ਚ ਚੋਣਾਂ ਤੋਂ ਪਹਿਲਾਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਖਬਰ ਹੈ ਕਿ ਵਿਨੇਸ਼ ਫੋਗਾਟ ਅਤੇ ਬਜਰੰਗ ਪੂਨੀਆ ਕਾਂਗਰਸ ‘ਚ ਸ਼ਾਮਲ ਹੋ ਗਏ ਹਨ। ਇਹ ਤੈਅ ਮੰਨਿਆ ਜਾ ਰਿਹਾ ਹੈ ਕਿ ਵਿਨੇਸ਼ ਜੁਲਾਨਾ ਸੀਟ ਤੋਂ ਚੋਣ ਲੜੇਗੀ।ਇਸ ਦੇ ਨਾਲ ਹੀ ਬਜਰੰਗ ਦੇ ਵੀ ਚੋਣ ਲੜਨ ਦੀਆਂ ਅਟਕਲਾਂ ਲਗਾਈਆਂ ਜਾ ਰਹੀਆਂ ਹਨ। ਇਸ ਤੋਂ ਪਹਿਲਾਂ ਦੋਵੇਂ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨਾਲ ਉਨ੍ਹਾਂ ਦੀ ਰਿਹਾਇਸ਼ ‘ਤੇ ਮਿਲੇ ਅਤੇ ਫਿਰ ਕਾਂਗਰਸ ਹੈੱਡਕੁਆਰਟਰ ਪਹੁੰਚੇ। ਸੂਬੇ ‘ਚ 5 ਅਕਤੂਬਰ ਨੂੰ ਇਕੋ ਪੜਾਅ ‘ਚ ਵੋਟਿੰਗ ਹੋਵੇਗੀ। ਨਤੀਜਾ 8 ਅਕਤੂਬਰ ਨੂੰ ਆਵੇਗਾ।ਕਾਂਗਰਸ ਵਿੱਚ ਸ਼ਾਮਲ ਹੋਣ ਤੋਂ ਪਹਿਲਾਂ ਵਿਨੇਸ਼ ਅਤੇ ਬਜਰੰਗ ਨੇ ਰੇਲਵੇ ਦੀਆਂ ਨੌਕਰੀਆਂ ਛੱਡ ਦਿੱਤੀਆਂ ਸਨ। ਦੋਵੇਂ ਓਐਸਡੀ ਸਪੋਰਟਸ ਦੇ ਅਹੁਦੇ ’ਤੇ ਸਨ। ਕਾਂਗਰਸ ਨੇਤਾ ਕੇਸੀ ਵੇਣੂਗੋਪਾਲ ਨੇ ਵਿਨੇਸ਼-ਬਜਰੰਗ ਨੂੰ ਕਾਂਗਰਸ ਦੀ ਮੈਂਬਰਸ਼ਿਪ ਦਿੱਤੀ ਹੈ।
add a comment