AmritsarJalandharLudhianaNationalNewsPunjab

ਪੰਜਾਬ ਸਰਕਾਰ ਝੋਨੇ ਦੀ ਨਿਰਵਿਘਨ ਅਤੇ ਸੁਚਾਰੂ ਖਰੀਦ ਨੂੰ ਯਕੀਨੀ ਬਣਾਉਣ ਲਈ ਵਚਨਬੱਧ :- ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆ


ਸਾਹਨੇਵਾਲ (ਲੁਧਿਆਣਾ), 11 ਅਕਤੂਬਰ (000) ਦਾਣਾ ਮੰਡੀ ਸਾਹਨੇਵਾਲ ਵਿਖੇ ਮਾਲ, ਮੁੜ ਵਸੇਬਾ ਤੇ ਆਫ਼ਤ ਪ੍ਰਬੰਧਨ, ਜਲ ਸਪਲਾਈ ਅਤੇ ਸੈਨੀਟੇਸ਼ਨ, ਹਾਊਸਿੰਗ ਅਤੇ ਸ਼ਹਿਰੀ ਵਿਕਾਸ, ਮੰਤਰੀ ਪੰਜਾਬ ਸ੍ਰੀ ਹਰਦੀਪ ਸਿੰਘ ਮੁੰਡੀਆਂ ਨੇ ਦੌਰਾ ਕਰਕੇ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜਾ ਲਿਆ ਅਤੇ ਜਿ਼ਲ੍ਹਾ ਪ੍ਰਸ਼ਾਸ਼ਨ ਵੱਲੋਂ ਕੀਤੇ ਗਏ ਖਰੀਦ ਪ੍ਰਬੰਧਾਂ ਤੇ ਤਸੱਲੀ ਪ੍ਰਗਟਾਈ ਹੈ। ਇਸ ਮੌਕੇ ਉਹਨਾਂ ਦੇ ਨਾਲ ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਵੀ ਮੌਜੂਦ ਸਨ।

ਕੈਬਨਿਟ ਮੰਤਰੀ ਸ੍ਰੀ ਹਰਦੀਪ ਸਿੰਘ ਮੁੰਡੀਆ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਦੀ ਸਹੂਲਤ ਲਈ ਚੱਲ ਰਹੇ ਝੋਨੇ ਦੇ ਸੀਜ਼ਨ ਵਿੱਚ ਝੋਨੇ ਦੀ ਨਿਰਵਿਘਨ ਅਤੇ ਸੁਚਾਰੂ ਖਰੀਦ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ ਅਤੇ ਸੂਬਾ ਸਰਕਾਰ ਝੋਨੇ ਦੇ ਖਰੀਦ ਸੀਜਨ ਦੌਰਾਨ ਕਿਸਾਨਾਂ ਦੀ ਉਪਜ ਦੇ ਇੱਕ-ਇੱਕ ਦਾਣੇ ਨੂੰ ਨਿਰਵਿਘਨ ਅਤੇ ਸੁਚਾਰੂ ਢੰਗ ਨਾਲ ਖਰੀਦ ਕੇ ਉਸ ਦੀ ਲਿਫਟਿੰਗ ਨੂੰ ਯਕੀਨੀ ਬਣਾਏਗੀ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਹ ਯਕੀਨੀ ਬਣਾਉਣ ਲਈ ਵਿਆਪਕ ਪ੍ਰਬੰਧ ਕੀਤੇ ਹਨ ਕਿ ਕਿਸਾਨਾਂ ਦੀ ਫ਼ਸਲ ਅਨਾਜ ਮੰਡੀਆਂ ਵਿੱਚੋਂ ਤੁਰੰਤ ਚੁੱਕ ਲਈ ਜਾਵੇ ਅਤੇ ਕਿਸਾਨਾਂ ਨੂੰ ਆਪਣੀ ਉਪਜ ਵੇਚਣ ਵੇਲੇ ਕਿਸੇ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ। ਉਹਨਾਂ ਕਿਹਾ ਕਿ ਕਿਸਾਨਾਂ ਤੋਂ ਖਰੀਦ ਕੀਤੇ ਗਏ ਝੋਨੇ ਦੀ ਅਦਾਇਗੀ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ 48 ਘੰਟਿਆਂ ਦੇ ਅੰਦਰ-ਅੰਦਰ ਕੀਤੀ ਜਾ ਰਹੀ ਹੈ ਅਤੇ ਝੋਨੇ ਦੀ ਢੋਆ ਢੋਆਈ ਅਤੇ ਸਟੋਰੇਜ਼ ਵਿੱਚ ਵੀ ਕੋਈ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।

ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਨੇ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਝੋਨੇ ਦੇ ਖਰੀਦ ਸੀਜਨ ਦੌਰਾਨ ਕਿਸਾਨਾਂ ਦੀ ਪੁੱਤਰਾਂ ਵਾਂਗ ਪਾਲੀ ਫਸਲ ਦਾ ਇੱਕ-ਇੱਕ ਦਾਣਾ ਪਾਰਦਰਸ਼ੀ ਢੰਗ ਨਾਲ ਖਰੀਦ ਕੀਤਾ ਜਾਵੇਗਾ। ਉਹਨਾਂ ਦੁਹਰਾਇਆ ਕਿ ਸੂਬਾ ਸਰਕਾਰ ਦੇ ਨਿਰਦੇਸ਼ਾਂ ‘ਤੇ ਜ਼ਿਲ੍ਹਾ ਪ੍ਰਸ਼ਾਸਨ ਕਿਸਾਨਾਂ ਨੂੰ ਬਿਨਾਂ ਕਿਸੇ ਅਸੁਵਿਧਾ ਦੇ ਖਰੀਦ ਅਤੇ ਲਿਫਟਿੰਗ ਨੂੰ ਪੂਰਾ ਕਰਨ ਲਈ ਵਚਨਬੱਧ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਸਿੰਘ ਮਾਨ ਜੀ ਵੱਲੋਂ ਦਿੱਤੇ ਨਿਰਦੇਸ਼ਾਂ ਦੇ ਮੁਤਾਬਕ ਉਹ ਵੀ ਜ਼ਿਲ੍ਹਾ ਲੁਧਿਆਣਾ ਦੀਆਂ ਅਨਾਜ ਮੰਡੀਆਂ ਦਾ ਦੌਰਾ ਕਰਕੇ ਉੱਥੇ ਚੱਲ ਰਹੇ ਝੋਨੇ ਦੇ ਸਰਕਾਰੀ ਖਰੀਦ ਪ੍ਰਬੰਧਾਂ ਨੂੰ ਚੈਕ ਕਰਦੇ ਰਹਿਣਗੇ। ਉਹਨਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਸੁੱਕਾ ਝੋਨਾ ਹੀ ਲੈ ਕੇ ਆਉਣ ਤਾਂ ਜੋ ਤੁਰੰਤ ਖਰੀਦ ਹੋ ਸਕੇ।


Leave a Response